ਕੇਰਲ ਦੇ ਕੰਨੂਰ ਜ਼ਿਲ੍ਹੇ ਵਿੱਚ ਇੱਕ ਸੜਕ ਹਾਦਸੇ ਵਿੱਚ ਇੱਕੋ ਪਰਿਵਾਰ ਦੇ ਪੰਜ ਲੋਕਾਂ ਦੀ ਮੌਤ ਹੋ ਗਈ। ਸੋਮਵਾਰ (29 ਅਪ੍ਰੈਲ) ਨੂੰ ਕਾਰ ‘ਚ ਸਵਾਰ ਪਰਿਵਾਰ ਕੰਨੂਰ ਤੋਂ ਪਯਾਨੂਰ ਜਾ ਰਿਹਾ ਸੀ। ਇਸੇ ਦੌਰਾਨ ਪੁੰਨਾਚੇਰੀ, ਕੰਨਪੁਰਮ ਵਿੱਚ ਇੱਕ ਟਰੱਕ ਨੇ ਕਾਰ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ। ਜਿਸ ਕਾਰਨ ਕਾਰ ਅੱਗੇ ਜਾ ਰਹੇ ਟਰੱਕ ਨਾਲ ਟਕਰਾ ਗਈ।
ਇਸ ਹਾਦਸੇ ‘ਚ 4 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ 9 ਸਾਲਾ ਨੌਜਵਾਨ ਨੂੰ ਜ਼ਖਮੀ ਹਾਲਤ ‘ਚ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਇਹ ਲੋਕ ਆਪਣੇ ਦੂਜੇ ਬੇਟੇ ਦਾ ਦਾਖਲਾ ਲੈਣ ਕੋਝੀਕੋਡ ਗਏ ਸਨ। ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਦੋਵੇਂ ਟਰੱਕ ਚਾਲਕਾਂ ਨੂੰ ਗ੍ਰਿਫ਼ਤਾਰ ਕਰ ਲਿਆ।










