ਲੁਧਿਆਣਾ ‘ਚ ਨੌਜਵਾਨ ਦਾ ਤੇਜ਼ਧਾਰ ਹਥਿਆਰ ਨਾਲ ਕਤਲ

ਪੰਜਾਬ ਦੇ ਲੁਧਿਆਣਾ ਦੇ ਘੋੜੀ ਸਰਕਾਰ ਨੇੜੇ ਹੇਅਰ ਸੈਲੂਨ ਵਿੱਚ ਵਾਲ ਕਟਵਾਉਣ ਗਏ ਇੱਕ ਨੌਜਵਾਨ ‘ਤੇ ਬੀਤੀ ਸ਼ਾਮ ਚਾਰ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਹਮਲੇ ‘ਚ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ। ਰਾਹਗੀਰਾਂ ਨੇ ਉਸ ਨੂੰ ਲਹੂ-ਲੁਹਾਨ ਹਾਲਤ ਵਿੱਚ ਸਿਵਲ ਹਸਪਤਾਲ ਪਹੁੰਚਾਇਆ। ਗੰਭੀਰ ਜ਼ਖ਼ਮੀ ਹੋਣ ਕਾਰਨ ਉਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ। ਘਟਨਾ ਦੀ ਸੂਚਨਾ ਥਾਣਾ ਡਵੀਜ਼ਨ ਨੰਬਰ 4 ਦੀ ਪੁਲਸ ਨੂੰ ਦੇ ਦਿੱਤੀ ਗਈ ਹੈ, ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।

Leave a Comment

और पढ़ें