ਬੀ ਐੱਸ ਐੱਫ. ਅੰਮ੍ਰਿਤਸਰ ਸੈਕਟਰ ਅਤੇ ਪੰਜਾਬ ਪੁਲਿਸ ਨੇ ਸਾਂਝੇ ਆਪ੍ਰੇਸ਼ਨ ਦੌਰਾਨ ਸਰਹੱਦੀ ਪਿੰਡ ਮੋਦੀ ਤੋਂ 30 ਬੋਰ ਦੀ ਪਿਸਤੌਲ, 37 ਜਿੰਦਾ ਰੌਂਦ ਅਤੇ 6 ਨਸ਼ੀਲੀਆਂ ਗੋਲੀਆਂ ਸਮੇਤ 26 ਕਰੋੜ ਰੁਪਏ ਦੀ ਹੈਰੋਇਨ ਬਰਾਮਦ ਕੀਤੀ ਹੈ।
ਜਾਣਕਾਰੀ ਮੁਤਾਬਕ ਇਹ ਪਾਕਿਸਤਾਨ ਸਰਹੱਦ ਦੇ ਬਿਲਕੁਲ ਨੇੜੇ ਹੈ ਅਤੇ ਇਸ ਮੈਦਾਨ ‘ਚ ਵੀ ਵੱਡੇ ਡਰੋਨ ਰਾਹੀਂ ਸੁੱਟਿਆ ਗਿਆ ਸੀ। ਪਿਛਲੇ ਇੱਕ ਹਫ਼ਤੇ ਦੌਰਾਨ ਬੀ.ਐਸ.ਐਫ. ਅਤੇ ਪੁਲਿਸ ਨੂੰ ਭਾਰੀ ਮਾਤਰਾ ਵਿੱਚ ਹੈਰੋਇਨ ਅਤੇ ਹਥਿਆਰ ਬਰਾਮਦ ਕੀਤੇ ਜਾ ਰਹੇ ਹਨ।










