ਸਲਮਾਨ ਖਾਨ ਗੋਲੀਬਾਰੀ ਮਾਮਲੇ ‘ਚ ਤਾਜ਼ਾ ਘਟਨਾਕ੍ਰਮ ‘ਚ ਇਕ ਦੋਸ਼ੀ ਅਨੁਜ ਥਾਪਨ ਨੇ ਪੁਲਸ ਹਿਰਾਸਤ ‘ਚ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ ਹੈ। ਹਾਲ ਹੀ ‘ਚ ਮੁੰਬਈ ‘ਚ ਸਲਮਾਨ ਖਾਨ ਦੇ ਘਰ ਦੇ ਬਾਹਰ ਦੋ ਸ਼ੂਟਰਾਂ ਨੇ ਗੋਲੀਬਾਰੀ ਕੀਤੀ ਸੀ।
ਦੋਸ਼ੀ ਦੀ ਪਛਾਣ ਅਨੁਜ ਥਾਪਨ ਵਜੋਂ ਹੋਈ ਹੈ, ਜਿਸ ‘ਤੇ ਸ਼ੂਟਰਾਂ ਨੂੰ ਹਥਿਆਰ ਮੁਹੱਈਆ ਕਰਵਾਉਣ ਦਾ ਦੋਸ਼ ਹੈ। ਘਟਨਾ ਤੋਂ ਬਾਅਦ ਉਸ ਨੂੰ ਮੁੰਬਈ ਦੇ ਜੀਟੀ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।










