ਗੁਰਦੁਆਰਾ ਸਾਹਿਬ ਦੀ ਸੇਵਾ ਨੂੰ ਲੈ ਕੇ ਦੋ ਧਿਰਾਂ ਆਹਮੋ-ਸਾਹਮਣੇ, ਇੱਕ ਦੀ ਮੌਤ

ਗੁਰਦੁਆਰਾ ਸਾਹਿਬ ਦੀ ਸੇਵਾ ਨੂੰ ਲੈ ਕੇ ਦੋ ਵਿਅਕਤੀਆਂ ਵਿਚਾਲੇ ਹੋਈ ਲੜਾਈ ‘ਚ ਬਜ਼ੁਰਗ ਵਿਅਕਤੀ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਦੋਂ ਮਾਮੂਲੀ ਤਕਰਾਰ ਦੌਰਾਨ ਇੱਕ ਵਿਅਕਤੀ ਨੇ ਇੱਕ ਵਿਅਕਤੀ ਨੂੰ ਧੱਕਾ ਦੇ ਦਿੱਤਾ ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ।

ਇਹ ਘਟਨਾ ਥਾਣਾ ਕੂੰਮ ਕਲਾਂ ਦੇ ਪਿੰਡ ਬਰਵਾਲਾ ਦੀ ਹੈ, ਜਿੱਥੇ ਗੁਰਦੁਆਰਾ ਸਾਹਿਬ ‘ਚ ਦੋ ਵਿਅਕਤੀਆਂ ਵਿਚਕਾਰ ਤਕਰਾਰ ਹੋ ਗਈ, ਇਸ ਤਕਰਾਰ ਦੌਰਾਨ ਇਕ ਵਿਅਕਤੀ ਨੇ ਦੂਜੇ ਨੂੰ ਧੱਕਾ ਮਾਰ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦਲਜੀਤ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਬਰਵਾਲਾ ਨੇ ਦੱਸਿਆ ਕਿ ਉਸ ਦਾ ਪਿਤਾ ਅਤੇ ਕਰਮਜੀਤ ਸਿੰਘ ਪੁੱਤਰ ਹਰਬੰਸ ਸਿੰਘ ਬੈਠੇ ਹੋਏ ਸਨ। ਜਿੱਥੇ ਜਤਿੰਦਰ ਸਿੰਘ ਪੁੱਤਰ ਬਹਾਦਰ ਸਿੰਘ ਅਤੇ ਪਿੰਡ ਦੇ ਹੋਰ ਲੋਕ ਖੜ੍ਹੇ ਸਨ, ਇਸ ਦੌਰਾਨ ਗੁਰਦੁਆਰਾ ਸਾਹਿਬ ਦੀ ਸੇਵਾ ਅਤੇ ਗ੍ਰੰਥੀ ਸਿੰਘ ਸਾਹਿਬ ਨੂੰ ਲੈ ਕੇ ਬਹਿਸ ਹੋ ਗਈ।

ਤਕਰਾਰ ਦੌਰਾਨ ਉਹ ਆਪਣੇ ਪਿਤਾ ਮਹਿੰਦਰ ਸਿੰਘ ਨੂੰ ਘਰ ਜਾਣ ਲਈ ਬੇਨਤੀ ਕਰ ਰਿਹਾ ਸੀ। ਜਿਵੇਂ ਹੀ ਉਹ ਆਪਣੇ ਪਿਤਾ ਨੂੰ ਭੇਜ ਰਿਹਾ ਸੀ ਤਾਂ ਜਤਿੰਦਰ ਸਿੰਘ ਨੇ ਗੁੱਸੇ ਵਿੱਚ ਆ ਕੇ ਪਿਤਾ ਨੂੰ ਧੱਕਾ ਮਾਰ ਦਿੱਤਾ। ਇਸ ਝਗੜੇ ਦੌਰਾਨ ਉਹ ਅਤੇ ਕਰਮਜੀਤ ਸਿੰਘ ਆਪਣੇ ਪਿਤਾ ਨੂੰ ਬਚਾ ਰਹੇ ਸਨ ਤਾਂ ਜਤਿੰਦਰ ਸਿੰਘ ਨੇ ਉੱਠ ਕੇ ਇੱਕ ਹੋਰ ਧੱਕਾ ਦੇ ਦਿੱਤਾ। ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ। ਜ਼ਖ਼ਮੀ ਹਾਲਤ ਵਿੱਚ ਉਸ ਨੂੰ ਦੋਰਾਹਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਲਿਜਾਇਆ ਗਿਆ ਜਿੱਥੇ ਉਸ ਦੇ ਪਿਤਾ ਦੀ ਮੌਤ ਹੋ ਗਈ। ਇਸ ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ ਤਾਂ ਥਾਣਾ ਕੂੰਮ ਕਲਾਂ ਦੀ ਪੁਲਸ ਨੇ ਮਾਮਲਾ ਦਰਜ ਕਰਕੇ ਜਤਿੰਦਰ ਸਿੰਘ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

Leave a Comment

और पढ़ें