ਪੰਜਾਬ ‘ਚ ਵੱਡੀ ਵਾਰਦਾਤ, ਨਿਹੰਗ ਸਿੰਘਾਂ ਨੇ ਘਰ ‘ਚ ਦਾਖਲ ਹੋ ਕੇ ਨੌਜਵਾਨ ਦਾ ਕਰ ਦਿੱਤਾ ਕਤਲ

ਪੱਟੀ : ਪੱਟੀ ਵਿੱਚ ਨਿਹੰਗਾਂ ਵੱਲੋਂ ਨੌਜਵਾਨ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਪੱਟੀ ਦੇ ਵਾਰਡ ਨੰਬਰ 6 ਦੀ ਦੱਸੀ ਜਾ ਰਹੀ ਹੈ। ਘਟਨਾ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿੱਚ ਨਿਹੰਗ ਸਿੰਘ ਕੁਝ ਲੋਕਾਂ ਨਾਲ ਬਹਿਸ ਕਰਦੇ ਨਜ਼ਰ ਆ ਰਹੇ ਹਨ।

ਦੱਸਿਆ ਜਾ ਰਿਹਾ ਹੈ ਕਿ 6 ਨਿਹੰਗ ਸਿੰਘ ਇਕ ਘਰ ‘ਚ ਦਾਖਲ ਹੋਏ ਅਤੇ ਇਸ ਦੌਰਾਨ ਦੋਵਾਂ ਧਿਰਾਂ ‘ਚ ਜ਼ਬਰਦਸਤ ਝੜਪ ਹੋ ਗਈ, ਫਿਰ ਨਿਹੰਗ ਸਿੰਘਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਸ਼ੰਮੀ ਕੁਮਾਰ ਪੁਰੀ ਵਜੋਂ ਹੋਈ ਹੈ। ਨਿਹੰਗ ਸਿੰਘਾਂ ਵੱਲੋਂ ਉਸ ਵਿਅਕਤੀ ਦੇ ਪੁੱਤਰ ਦਾ ਗੁੱਟ ਵੀ ਵੱਢ ਦਿੱਤਾ ਗਿਆ। ਇਸ ਘਟਨਾ ਤੋਂ ਬਾਅਦ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਹੈ।

Leave a Comment

और पढ़ें