ਮਾਮਲਾ ਪਟਿਆਲਾ ਦਾ ਹੈ ਜਿੱਥੇ ਸਿਮਰ ਨਾਮਕ ਲੜਕੀ ਨੇ 12 ਵਾਰ ਵਿਆਹ ਕਰਵਾ ਕੇ ਨੌਜਵਾਨਾਂ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾਇਆ, ਸਿਮਰ ਨਾਮ ਦੀ ਇਸ ਲੜਕੀ ਖਿਲਾਫ ਪਹਿਲਾਂ ਵੀ ਕੇਸ ਦਰਜ ਹਨ ਪਰ ਜੇਲ ਤੋਂ ਬਾਹਰ ਆਉਣ ਤੋਂ ਬਾਅਦ ਉਹ ਨੌਜਵਾਨਾਂ ਨੂੰ ਆਪਣਾ ਸ਼ਿਕਾਰ ਬਣਾ ਰਹੀ ਹੈ। ਧੋਖਾਧੜੀ
ਹਿਸਾਰ ਦੇ ਰਹਿਣ ਵਾਲੇ ਮੁਕੇਸ਼ ਨਾਮਕ ਵਿਅਕਤੀ ਅਨੁਸਾਰ ਸਿਮਰ ਨੇ ਉਸ ਨਾਲ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ 4.5 ਲੱਖ ਰੁਪਏ ਦੀ ਠੱਗੀ ਮਾਰੀ ਅਤੇ ਇਸ ਸਬੰਧੀ ਮੁਕੇਸ਼ ਨੇ ਪਟਿਆਲਾ ਦੇ ਲਾਹੌਰੀ ਗੇਟ ਥਾਣਾ ਡਿਵੀਜ਼ਨ ਨੰਬਰ 4 ਵਿੱਚ ਸਿਮਰ ਖ਼ਿਲਾਫ਼ ਕੇਸ ਦਰਜ ਕਰਵਾਇਆ ਹੈ। ਪਰ ਪੁਲਿਸ ਇਸ ਮਾਮਲੇ ‘ਚ ਉਸ ਦੀ ਕੋਈ ਸੁਣਵਾਈ ਨਹੀਂ ਕਰ ਰਹੀ, ਜਿਸ ਕਾਰਨ ਮੁਕੇਸ਼ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਹੋ ਕੇ ਬੇਹੋਸ਼ ਹੋ ਗਿਆ ਹੈ, ਜਿਸ ‘ਤੇ ਹੁਣ ਮੁਕੇਸ਼ ਸਿਮਰ ਅਤੇ ਉਸ ਦਾ ਵਿਆਹ ਕਰਵਾਉਣ ਵਾਲੇ ਵਿਚੋਲੇ ਖਿਲਾਫ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕਰ ਰਹੇ ਹਨ










