ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ, ਮਾਮਲਾ ਦਰਜ

ਲੁਧਿਆਣਾ ‘ਚ ਨਾਜਾਇਜ਼ ਸ਼ਰਾਬ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਸਲੇਮ ਟਾਬਰੀ ਦੀ ਪੁਲਿਸ ਨੇ ਇੱਕ ਮੁਲਜ਼ਮ ਨੂੰ ਨਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ।

ਜਾਣਕਾਰੀ ਅਨੁਸਾਰ ਥਾਣਾ ਸਦਰ ਦੇ ਇੰਚਾਰਜ ਜੈਦੀਪ ਜਾਖੜ ਨੇ ਦੱਸਿਆ ਕਿ ਪੁਲਸ ਨੂੰ ਕਿਸੇ ਖਾਸ ਮੁਖਬਰ ਨੇ ਸੂਚਨਾ ਦਿੱਤੀ ਕਿ ਇਕ ਦੋਸ਼ੀ ਐਕਟਿਵਾ ‘ਤੇ ਨਾਜਾਇਜ਼ ਸ਼ਰਾਬ ਲੈ ਕੇ ਗਾਹਕਾਂ ਨੂੰ ਵੇਚਣ ਲਈ ਜਾ ਰਿਹਾ ਹੈ। ਜਿਸ ‘ਤੇ ਪੁਲਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਸਪੈਸ਼ਲ ਨਾਕਾਬੰਦੀ ਦੌਰਾਨ ਮਨੋਜ ਕੁਮਾਰ ਰਿੰਕੂ ਨੂੰ 24 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫਤਾਰ ਕਰ ਲਿਆ। ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਥਾਣਾ ਸਲੇਮ ਟਾਬਰੀ ਵਿੱਚ ਐਕਸਾਈਜ਼ ਐਕਟ ਦਾ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Comment

और पढ़ें