ਅੱਜ ਸਵੇਰ ਤੋਂ ਹੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈ ਰਿਹਾ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਮੀਂਹ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ।
ਵਿਭਾਗ ਦਾ ਕਹਿਣਾ ਹੈ ਕਿ 30 ਜੁਲਾਈ ਤੋਂ ਪੰਜਾਬ-ਹਰਿਆਣਾ ਵਿੱਚ ਮਾਨਸੂਨ ਦੀ ਸਰਗਰਮੀ ਵਧੇਗੀ। 31 ਜੁਲਾਈ ਤੋਂ 1 ਅਗਸਤ ਤੱਕ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈ ਸਕਦਾ ਹੈ। ਗੁਆਂਢੀ ਸੂਬੇ ਹਰਿਆਣਾ ਵਿੱਚ ਵੀ 31 ਜੁਲਾਈ ਨੂੰ ਭਾਰੀ ਮੀਂਹ ਦਾ ਅਲਰਟ ਹੈ। ਤੁਹਾਨੂੰ ਦੱਸ ਦੇਈਏ ਕਿ ਸਾਵਣ ਮਹੀਨੇ ਦੇ ਦੂਜੇ ਸੋਮਵਾਰ ਦੀ ਸਵੇਰ ਨੂੰ ਪੰਜਾਬ ਅਤੇ ਹਿਮਾਚਲ ਦੇ ਕਈ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ। ਸੋਮਵਾਰ ਨੂੰ ਦਿਨ ਭਰ ਆਸਮਾਨ ‘ਚ ਬੱਦਲ ਛਾਏ ਰਹੇ ਜਦਕਿ ਜਲੰਧਰ, ਪਠਾਨਕੋਟ, ਅੰਮ੍ਰਿਤਸਰ, ਗੁਰਦਾਸਪੁਰ ਸਮੇਤ ਕਈ ਜ਼ਿਲਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ, ਜਦਕਿ ਪੰਜਾਬ ‘ਚ ਇਹ ਅੰਕੜਾ 7.6 ਐੱਮ.ਐੱਮ.
ਇਸ ਦੇ ਨਾਲ ਹੀ ਚੰਡੀਗੜ੍ਹ ‘ਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ, ਇੱਥੇ ਅਗਲੇ ਚਾਰ ਦਿਨਾਂ ਤੱਕ ਗਰਜ ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।










