SGPC ਚੋਣਾਂ ਦੇ ਮਾਮਲੇ ‘ਚ ਕਲਰਕ ਮੁਅੱਤਲ, ਜਾਣੋ ਕਿਉਂ…

ਅੰਮ੍ਰਿਤਸਰ ਦੇ ਡੀ.ਸੀ ਘਨਸ਼ਿਆਮ ਥੋਰੀ ਦੀ ਸਿਫਾਰਿਸ਼ ‘ਤੇ ਡਾਇਰੈਕਟਰ ਸਥਾਨਕ ਸਰਕਾਰਾਂ ਮੰਤਰੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਲਈ ਵੋਟਰ ਰਜਿਸਟ੍ਰੇਸ਼ਨ ਦੇ ਮਾਮਲੇ ‘ਚ ਲਾਪ੍ਰਵਾਹੀ ਵਰਤਣ ਵਾਲੇ ਰਈਆ ਦੇ ਕਲਰਕ ਔਕਾਰ ਸਿੰਘ ਨੂੰ ਮੁਅੱਤਲ ਕਰ ਦਿੱਤਾ।

ਦੱਸ ਦਈਏ ਕਿ ਬੀਤੇ ਦਿਨ ਡਿਪਟੀ ਕਮਿਸ਼ਨਰ ਥੋਰੀ ਨੇ ਡਾਇਰੈਕਟਰ ਸਥਾਨਕ ਸਰਕਾਰਾਂ ਬਾਰੇ ਮੰਤਰੀ ਨੂੰ ਪੱਤਰ ਲਿਖ ਕੇ ਵੋਟਰ ਰਜਿਸਟ੍ਰੇਸ਼ਨ ਦੇ ਮਾਮਲੇ ਵਿੱਚ ਉਕਤ ਕਲਰਕ ਵੱਲੋਂ ਕੀਤੀ ਜਾ ਰਹੀ ਅਣਗਹਿਲੀ ਬਾਰੇ ਦੱਸਿਆ ਸੀ। ਅੱਜ ਡਾਇਰੈਕਟਰ ਉਮਾ ਸ਼ੰਕਰ ਗੁਪਤਾ ਨੇ ਉਂਕਾਰ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਅਤੇ ਕਾਰਜਸਾਧਕ ਅਫ਼ਸਰ ਰਈਆ ਨੂੰ ਨਗਰ ਕੌਂਸਲ ਵਿੱਚ ਇਸ ਸਬੰਧੀ ਮਤਾ ਪਾਸ ਕਰਨ ਦੀ ਹਦਾਇਤ ਕੀਤੀ।

Leave a Comment

और पढ़ें