ਜਲੰਧਰ: ਪੰਜਾਬ ਵਿੱਚ ਤਬਾਦਲਿਆਂ ਦਾ ਦੌਰ ਜਾਰੀ ਹੈ। ਇਸੇ ਦੌਰਾਨ ਜਲੰਧਰ ਦੇ ਥਾਣਿਆਂ ਦੇ ਐਸਐਚਓਜ਼ ਦੇ ਤਬਾਦਲੇ ਕੀਤੇ ਜਾਣ ਦੀ ਸੂਚਨਾ ਮਿਲੀ ਹੈ। ਅੱਜ ਜਾਰੀ ਸੂਚੀ ਅਨੁਸਾਰ ਜਲੰਧਰ ਦੇ ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਵੱਲੋਂ ਥਾਣਾ ਇੰਚਾਰਜ ਅਤੇ ਚੌਕੀ ਇੰਚਾਰਜ ਦਾ ਤਬਾਦਲਾ ਕਰ ਦਿੱਤਾ ਗਿਆ ਹੈ। 11 ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ ਜਿਨ੍ਹਾਂ ਵਿਚ ਗੁਰਪ੍ਰੀਤ ਸਿੰਘ ਰਾਮਾ ਮੰਡੀ, ਸੰਦੀਪ ਰਾਣੀ ਭਾਰਗੋ ਕੈਂਪ, ਅਸ਼ੋਕ ਕੁਮਾਰ ਪੁਲਿਸ ਲਾਈਨ, ਪਰਮਿੰਦਰ ਸਿੰਘ ਡਵੀਜ਼ਨ ਨੰਬਰ 2 ਆਦਿ ਸ਼ਾਮਿਲ ਹਨ |










