‘ਆਪ’ ਦੇ ਤਿੰਨ ਸੰਸਦ ਮੈਂਬਰ ਅੱਜ ਚੁੱਕਣਗੇ ਸਹੁੰ, CM ਭਗਵੰਤ ਮਾਨ ਹੋਣਗੇ ਹਾਜ਼ਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸੰਸਦ ਦਾ ਦੌਰਾ ਕਰਨਗੇ। ਦਰਅਸਲ ਦੇਸ਼ ਦੀ 18ਵੀਂ ਲੋਕ ਸਭਾ ਦਾ ਪਹਿਲਾ ਸੈਸ਼ਨ ਅੱਜ ਤੋਂ ਸ਼ੁਰੂ ਹੋ ਗਿਆ ਹੈ। ਅੱਜ ਆਮ ਆਦਮੀ ਪਾਰਟੀ ਦੇ ਤਿੰਨ ਨਵੇਂ ਚੁਣੇ ਗਏ ਸੰਸਦ ਮੈਂਬਰ ਪੰਜਾਬੀ ਵਿੱਚ ਸਹੁੰ ਚੁੱਕਣਗੇ। ਸਹੁੰ ਚੁੱਕ ਸਮਾਗਮ ਤੋਂ ਬਾਅਦ ਮੁੱਖ ਮੰਤਰੀ ਤਿੰਨਾਂ ਸੰਸਦ ਮੈਂਬਰਾਂ ਨਾਲ ਮੁਲਾਕਾਤ ਕਰਨਗੇ।

ਤੁਹਾਨੂੰ ਦੱਸ ਦੇਈਏ ਕਿ ਸੰਗਰੂਰ ਤੋਂ 1.72 ਲੱਖ ਵੋਟਾਂ ਦੇ ਫਰਕ ਨਾਲ ਜਿੱਤੇ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਆਨੰਦਪੁਰ ਸਾਹਿਬ ਤੋਂ ਮਲਵਿੰਦਰ ਸਿੰਘ ਕੰਗ ਅਤੇ ਹੁਸ਼ਿਆਰਪੁਰ ਤੋਂ ਰਾਜਕੁਮਾਰ ਚੱਬੇਵਾਲ ਅੱਜ ਸੰਸਦ ਮੈਂਬਰ ਵਜੋਂ ਸਹੁੰ ਚੁੱਕਣਗੇ।

Leave a Comment

और पढ़ें