ਜਲੰਧਰ ਦੇ ਮੁੱਖ ਚੌਕ ਵਿੱਚ ਭਾਰੀ ਹੰਗਾਮਾ ਹੋਇਆ, ਚਲਾਈਆਂ ਗਈਆਂ ਤਲਵਾਰਾਂ

ਜਲੰਧਰ ਦੇ ਮੇਨ ਚੌਕ ‘ਚ ਅੱਜ ਤੜਕੇ ਭਾਰੀ ਹੰਗਾਮਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਲੰਬੀ ਿਪੰਡ ਚੌਂਕ ‘ਚ ਦੋ ਧਿਰਾਂ ਵਿਚਾਲੇ ਬਹਿਸ ਸ਼ੁਰੂ ਹੋ ਗਈ। ਝਗੜਾ ਇੰਨਾ ਵੱਧ ਗਿਆ ਕਿ ਇੱਕ ਧਿਰ ਵੱਲੋਂ ਮੌਕੇ ‘ਤੇ ਹੀ ਤਲਵਾਰਾਂ ਚਲਾਈਆਂ ਗਈਆਂ। ਇਸ ਘਟਨਾ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਅਤੇ ਹਾਈਵੇਅ ’ਤੇ ਲੰਮਾ ਜਾਮ ਲੱਗ ਗਿਆ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਇਲਾਕੇ ਦੇ ਲੋਕਾਂ ਨੇ ਦੱਸਿਆ ਕਿ ਇੱਕ ਪਾਸੇ ਦੇ ਲੋਕਾਂ ਨੇ ਕਿਹਾ ਕਿ ਨਿੰਹਗ ਬੈਨ ਵਿੱਚ ਵਸੂਲੀ ਲਈ ਆਏ ਵਿਅਕਤੀਆਂ ਨੇ ਉਨ੍ਹਾਂ ਨੂੰ ਰੋਕ ਕੇ ਐਕਟਿਵਾ ਖੋਹਣ ਦੀ ਕੋਸ਼ਿਸ਼ ਕੀਤੀ। ਇਸ ਤੋਂ ਬਾਅਦ ਨਿਹੰਗ ਬਾਣੇ ‘ਚ ਆਏ ਲੋਕਾਂ ਨੇ ਉਸ ‘ਤੇ ਤਲਵਾਰਾਂ ਨਾਲ ਹਮਲਾ ਕਰਕੇ ਉਸ ਨੂੰ ਜ਼ਖਮੀ ਕਰ ਦਿੱਤਾ। ਇਸ ਸਬੰਧੀ ਪੁਲੀਸ ਨੂੰ ਸੂਚਿਤ ਕੀਤਾ ਗਿਆ ਪਰ ਪੁਲੀਸ ਕਾਫੀ ਦੇਰ ਬਾਅਦ ਮੌਕੇ ’ਤੇ ਪੁੱਜੀ। ਜ਼ਖਮੀ ਵਿਅਕਤੀ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

Leave a Comment

और पढ़ें