ਭਾਜਪਾ ਆਗੂ ਅਮਰਪਾਲ ਸਿੰਘ ਬੋਨੀ ਅਜਨਾਲਾ ਨੇ ਦਿੱਤਾ ਵਿਵਾਦਤ ਬਿਆਨ

ਅੰਮ੍ਰਿਤਸਰ ਅਕਾਲੀ ਦਲ ਤੋਂ ਭਾਜਪਾ ਵਿੱਚ ਸ਼ਾਮਲ ਹੋਏ ਅਜਨਾਲਾ ਤੋ ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ ਦੇ ਇੱਕ ਵਿਵਾਦਿਤ ਬਿਆਨ ਦੀ ਵੀਡੀਓ ਕਾਫੀ ਵਾਇਰਲ ਹੋ ਰਹੀ ਹੈ। ਜਿਸ ਦੇ ਚਲਦੇ ਅਮਰਪਾਲ ਸਿੰਘ ਬੋਨੀ ਨੇ ਇਸ ਦਾ ਸਪਸ਼ਟੀਕਰਨ ਦਿੰਦੇ ਹੋਏ ਕਿਹਾ ਕਿ ਮੇਰਾ ਕੋਈ ਵੀ ਇਰਾਦਾ ਕਿਸੇ ਦਾ ਦਿਲ ਦਿਖਾਉਣ ਦਾ ਨਹੀਂ ਜੇਕਰ ਕਿਸੇ ਦਾ ਦਿਲ ਦੁਖਿਆ ਤਾ ਮੈਂ ਇਸ ਗੱਲ ਦੀ ਮਾਫੀ ਮੰਗਦਾ ਹਾਂ ਜਾਣਕਾਰੀ ਮੁਤਾਬਿਕ ਤੁਹਾਨੂੰ ਦੱਸ ਦਈਏ ਕਿ ਇਸਾਈ ਭਾਈਚਾਰੇ ਦੇ ਇੱਕ ਪ੍ਰੋਗਰਾਮ ਦੌਰਾਨ ਬੋਨੀ ਅਜਨਾਲ਼ਾ ਨੇ ਬਿਆਨ ਦਿੱਤਾ ਸੀ|

ਜਿਸ ਵਿੱਚ ਕਿਹਾ ਗਿਆ ਸੀ ਕਿ ਸਭ ਤੋਂ ਵੱਡਾ ਧਰਮ ਮਸੀਹ ਭਾਈਚਾਰੇ ਦਾ ਹੈ 2024 ਦਾ ਸਭ ਤੋਂ ਛੋਟਾ ਧਰਮ ਅਤੇ ਛੋਟਾ ਭਰਾ ਸਿੱਖ ਧਰਮ ਹੈ ਬੋਨੀ ਅਜਨਾਲਾ ਦੇ ਇਸ ਬਿਆਨ ਨੂੰ ਲੈ ਕੇ ਸਿੱਖ ਸੰਗਤਾਂ ਵਿੱਚ ਰੋਸ ਦੇਖਣ ਨੂੰ ਮਿਲ ਰਿਹਾ ਹੈ ਉੱਥੇ ਹੀ ਬੋਨੀ ਅਜਨਾਲਾ ਦਾ ਇਹ ਬਿਆਨ ਵਾਇਰਲ ਹੋਣ ਤੋਂ ਬਾਅਦ ਉਹਨਾਂ ਵੱਲੋਂ ਆਪਣੀ ਇੱਕ ਵੀਡੀਓ ਸਪਸ਼ਟੀਕਰਨ ਦਿੰਦੇ ਦੀ ਸੋਸ਼ਲ ਮੀਡੀਆ ਤੇ ਵਾਇਰਲ ਕੀਤੀ ਹੈ ਜਿਸ ਵਿੱਚ ਉਹਨਾਂ ਨੇ ਕਿਹਾ ਕਿ ਮੇਰੇ ਬਿਆਨ ਨੂੰ ਤੋਰ ਮਰੋੜ ਕੇ ਪੇਸ਼ ਕੀਤਾ ਗਿਆ ਹੈ ਤੇ ਮੇਰੀ ਇਸ ਤਰ੍ਹਾਂ ਦੀ ਕੋਈ ਭਾਵਨਾ ਨਹੀਂ ਸੀ
ਮੇਰਾ ਜਨਮ ਉਸ ਧਰਮ ਚ ਹੋਇਆ ਹੈ ਉਹ ਸਰਬ ਸਾਂਝੀ ਵਾਰਤਾ ਦਾ ਸੰਦੇਸ਼ ਦਿੰਦਾ ਹੈ ਮੈਂ ਹਰੇਕ ਭਾਈਚਾਰੇ ਦਾ ਦਿਲੋਂ ਸਤਿਕਾਰ ਕਰਦਾ ਹਾਂ ਜੇਕਰ ਕਿਸੇ ਨੂੰ ਮੇਰੇ ਇਸ ਬਿਆਨ ਤੋਂ ਠੇਸ ਪਹੁੰਚੀ ਹੈ ਤਾਂ ਮੈਂ ਹੱਥ ਜੋੜ ਕੇ ਮਾਫੀ ਮੰਗਦਾ ਹਾਂ।

Leave a Comment

और पढ़ें